ਅੱਜ ਦਾ ਦਿਨ:
ਲੋਕ
ਅਵਾਜ਼
Lok Awaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home Punjab ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀ ਸ਼ਖ਼ਸੀਅਤ ਉਸਾ...

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀ ਸ਼ਖ਼ਸੀਅਤ ਉਸਾਰੀ ਲਈ ਲੈਕਚਰ ਕਰਵਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀ ਸ਼ਖ਼ਸੀਅਤ ਉਸਾਰੀ ਲਈ ਲੈਕਚਰ ਕਰਵਾਇਆ
ਹੀਰੋੰ ਖ਼ੁਰਦ,
      ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈ ਕੇ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਿਰਪਾ ਸਦਕਾ ਸਮੇਂ-ਸਮੇਂ 'ਤੇ ਵਿਦਿਆਰਥੀਆਂ ਨੂੰ ਆਪਣੇ ਗੁਰ ਇਤਿਹਾਸ,ਸਿੱਖ ਇਤਿਹਾਸ,ਮਰਿਯਾਦਾ ਦੀ ਜਾਣਕਾਰੀ ਦੇਣ ਅਤੇ ਚੰਗੇ ਨਾਗਰਿਕ ਬਣਾਉਣ ਲਈ ਕੁਝ ਧਾਰਮਿਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਧਾਰਮਿਕ ਅਧਿਆਪਕ ਗੁਰਪ੍ਰੀਤ ਸਿੰਘ ਹੀਰੋਂ ਨੇ ਦੱਸਿਆ ਕਿ ਇਸ ਦੌਰਾਨ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਵੱਲੋਂ ਸਤਨਾਮ ਸਿੰਘ ਸੱਲੋਪੁਰੀ ਸਕੂਲ ਪਹੁੰਚੇ ਅਤੇ ਵਿਦਿਆਰਥੀਆਂ ਨਾਲ ਆਪਣੇ ਅਨਮੁੱਲੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਨੂੰ ਗੁਰਬਾਣੀ ਪੜ੍ਹਨ ਅਤੇ ਸਮਝਣ ਲਈ ਪ੍ਰੇਰਿਤ ਕੀਤਾ।ਸਕੂਲ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਵੱਲੋਂ ਸਤਨਾਮ ਸਿੰਘ ਸੱਲੋਪੁਰੀ ਅਤੇ ਗੁਰਵਿੰਦਰ ਸਿੰਘ ਹੀਰੋਂ ਕਲਾਂ ਦਾ ਧੰਨਵਾਦ ਕੀਤਾ, ਜਿਹਨਾਂ ਦੇ ਉੱਦਮ ਸਦਕਾ ਦਿਆਰਥੀ ਆਪ ਬਾਣੀ ਪੜ੍ਹਨ ਲਈ ਉਤਸ਼ਾਹਿਤ ਹੋਏ।