ਬਸਪਾ ਆਗੂ ਪ੍ਰਵੀਨ ਬੰਗਾ ਨੇ ਗਿਆਨੀ ਦਿੱਤ ਸਿੰਘ ਜੀ ਦੇ ਸੰਘਰਸ਼ਮਈ ਜੀਵਨ 'ਤੇ ਪਾਇਆ ਚਾਨਣਾ
ਫਗਵਾੜਾ 23 ਨਵੰਬਰ ,
ਪੰਜਾਬੀ ਪੱਤਰਕਾਰੀ ਦੇ ਪਿਤਾਮਾ, ਪੰਜਾਬੀ ਦੇ ਪਹਿਲੇ ਪੱਤਰਕਾਰ ਤੇ ਵਿਦਵਾਨ ਗਿਆਨੀ ਦਿੱਤ ਸਿੰਘ ਜੀ ਨੂੰ ਸਮਰਪਿਤ ਪਿੰਡ ਝਿੰਗੜਾਂ ਵਿਖੇ ਹਰਬਲਾਸ ਸਿੰਘ ਝਿੰਗੜ ਦੇ ਵਿਸ਼ੇਸ਼ ਉਪਰਾਲੇ ਨਾਲ ਅਤੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਬਸਪਾ ਪੰਜਾਬ ਦੇ ਜਨਰਲ ਸਕੱਤਰ ਪ੍ਰਵੀਨ ਬੰਗਾ ਕੋਆਰਡੀਨੇਟਰ ਹਲਕਾ ਬੰਗਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਬੰਗਾ ਨੇ ਉਨ੍ਹਾਂ ਦੇ ਸੰਘਰਸ਼ਮਈ ਜੀਵਨ ਤੇ ਚਾਨਣਾ ਪਾਇਆ ਅਤੇ ਪ੍ਰਬੰਧਕਾਂ ਦੇ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਮਿਸ਼ਨਰੀ ਇੰਟਰਨੈਸ਼ਨਲ ਗਾਇਕ ਰੂਪ ਲਾਲ ਧੀਰ, ਇੰਟਰਨੈਸ਼ਨਲ ਢਾਡੀ ਜੱਥਾ ਗੁਰਦੀਪ ਸਿੰਘ ਉੜਾਪੜ ਜੀ ਨੇ ਉਨ੍ਹਾਂ ਦੇ ਜੀਵਨ ਤੇ ਸੰਘਰਸ਼ ਬਾਰੇ ਰਚਨਾਵਾਂ ਪੇਸ਼ ਕੀਤੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਬੰਗਾ ਹਲਕੇ ਦੇ ਪ੍ਰਧਾਨ ਸਤਪਾਲ ਰਟੈਂਡਾ ਵੀ ਸ਼ਾਮਲ ਹੋਏ ਅਤੇ ਨਗਰ ਨਿਵਾਸੀ ਹਾਜ਼ਰ ਸਨ।