ਅੱਜ ਦਾ ਦਿਨ:
ਲੋਕ
ਅਵਾਜ਼
Lok Awaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home Sports ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਦੇ ਖਿਡਾਰੀਆਂ ਨੇ ਕਰਵਾ...

ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਦੇ ਖਿਡਾਰੀਆਂ ਨੇ ਕਰਵਾਈ ਬੱਲੇ-ਬੱਲੇ

ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਦੇ ਖਿਡਾਰੀਆਂ ਨੇ ਕਰਵਾਈ ਬੱਲੇ-ਬੱਲੇ
ਮਿਹਨਤੀ ਖਿਡਾਰੀਆਂ ਨੇ ਲਗਾਈ ਤਮਗਿਆਂ ਦੀ ਝੜੀ
 
ਹੀਰੋੰ ਖ਼ੁਰਦ : 11/10
      ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀ ਗਿਣਤੀ ਵਿੱਚ ਤਮਗੇ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਸਾਰੀਆਂ ਜੇਤੂ ਟੀਮਾਂ ਅਤੇ ਖਿਡਾਰੀਆਂ ਦੀ ਚੋਣ ਹੁਣ 10 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਲਈ ਹੋ ਗਈ ਹੈ।
ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੇ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਵਿਦਿਆਰਥੀਆਂ ’ਤੇ ਬੇਹੱਦ ਮਾਣ ਹੈ, ਜਿਨ੍ਹਾਂ ਨੇ ਆਪਣੀ ਮਿਹਨਤ,ਪ੍ਰਤਿਭਾ ਅਤੇ ਲਗਨ ਨਾਲ ਉੱਚ ਪੱਧਰ ’ਤੇ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਦਾ ਝੰਡਾ ਬੁਲੰਦ ਕੀਤਾ ਹੈ।ਉਨ੍ਹਾਂ ਆਸ ਪ੍ਰਗਟਾਈ ਕਿ ਖਿਡਾਰੀ ਰਾਜ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਮਾਨਸਾ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨਗੇ।ਜੇਤੂ ਖਿਡਾਰੀਆਂ ਅਤੇ ਟੀਮਾਂ ਦੇ ਕਾਲਜ ਪਰਤਣ ’ਤੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਸਮੂਹ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਕਾਲਜ ਦੇ ਸਮੁੱਚੇ ਖੇਡ ਵਿਭਾਗ ਦੇ ਅਣਥੱਕ ਯਤਨਾਂ ਅਤੇ ਮਿਹਨਤ ਦੀ ਵੀ ਭਰਪੂਰ ਸ਼ਲਾਘਾ ਕੀਤੀ।ਟੀਮ ਖੇਡਾਂ ਵਿੱਚ ਕਬੱਡੀ ਨੈਸ਼ਨਲ ਸਟਾਈਲ (ਲੜਕੇ),ਬਾਸਕਟਬਾਲ (ਲੜਕੀਆਂ) ਅਤੇ ਬਾਸਕਟਬਾਲ (ਲੜਕੇ) ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਗਮੇ ਆਪਣੇ ਨਾਮ ਕੀਤੇ, ਜਦਕਿ ਖੋ-ਖੋ (ਲੜਕੇ) ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਹਾਸਲ ਕੀਤਾ।
ਵਿਅਕਤੀਗਤ ਮੁਕਾਬਲਿਆਂ 'ਚ ਵੀ ਰੌਇਲ ਕਾਲਜ ਦੇ ਖਿਡਾਰੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ।ਸੁਖਪ੍ਰੀਤ ਕੌਰ ਨੇ ਹਾਈ ਜੰਪ,ਗਗਨਦੀਪ ਕੌਰ ਨੇ ਜੂਡੋ ਅਤੇ ਹਰਪ੍ਰੀਤ ਸਿੰਘ ਨੇ ਕਿੱਕ ਬਾਕਸਿੰਗ ਵਿੱਚ ਸੋਨੇ ਦੇ ਤਗਮੇ ਜਿੱਤੇ।ਇਸੇ ਤਰ੍ਹਾਂ ਕੋਮਲਪ੍ਰੀਤ ਕੌਰ ਨੇ 100 ਮੀਟਰ ਹਰਡਲਜ਼ ਅਤੇ ਅੰਮ੍ਰਿਤਪ੍ਰਦੀਪ ਕੌਰ ਨੇ 100 ਮੀਟਰ ਦੌੜ ਵਿੱਚ ਚਾਂਦੀ ਦੇ ਤਗਮੇ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ।