ਅੱਜ ਦਾ ਦਿਨ:
ਲੋਕ
ਅਵਾਜ਼
Lok Awaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home Punjab ਮੁਬਾਰਿਕਪੁਰ ਦੇ ਵਿਅਕਤੀ ਨਾਲ 2 ਲੱਖ 80ਹਜਾਰ ਰੁਪਏ ਦੀ...

ਮੁਬਾਰਿਕਪੁਰ ਦੇ ਵਿਅਕਤੀ ਨਾਲ 2 ਲੱਖ 80ਹਜਾਰ ਰੁਪਏ ਦੀ ਠੱਗੀ

ਮੁਬਾਰਿਕਪੁਰ ਦੇ ਵਿਅਕਤੀ ਨਾਲ 2 ਲੱਖ 80ਹਜਾਰ ਰੁਪਏ ਦੀ ਠੱਗੀ

ਪੁਲਿਸ ਵਲੋਂ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ , ਮੁਲਜ਼ਮ ਦੀ ਭਾਲ ਜਾਰੀ

ਡੇਰਾਬੱਸੀ, 24 ਨਵੰਬਰ 
 
 
ਨੇੜਲੇ ਪਿੰਡ ਮੁਬਾਰਿਕਪੁਰ ਦੇ ਇਕ ਵਿਅਕਤੀ ਨੂੰ ਆਪਣੀਆਂ ਗੱਲਾਂ ਦੇ ਜਾਲ ਵਿਚ ਫਸਾ ਕੇ 2 ਲੱਖ 80 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਵਲੋਂ ਸ਼ਿਕਾਇਤ ਦੀ ਪੜਤਾਲ ਮੁਕੰਮਲ ਕਰਨ ਉਪਰੰਤ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।
ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਸੁਖਵਿੰਦਰ ਕੁਮਾਰ ਪੁੱਤਰ ਸੁਖਦੇਵ ਕੁਮਾਰ ਵਾਸੀ ਪਿੰਡ ਮੁਬਾਰਿਕਪੁਰ, ਥਾਣਾ ਡੇਰਾਬੱਸੀ ਨੇ ਦੱਸਿਆ ਕਿ ਇਕ ਅਣਪਛਾਤੇ ਵਿਅਕਤੀ ਨੇ ਉਸ ਨੂੰ ਆਪਣੀਆਂ ਗੱਲਾਂ ਵਿਚ ਫਸਾ ਕੇ ਉਸ ਦੇ ਬੈਂਕ ਖਾਤੇ ਵਿਚੋਂ ਆਪਣੇ ਬੈਂਕ ਖਾਤੇ ਵਿਚ ਕੁੱਲ 2 ਲੱਖ 80 ਹਜ਼ਾਰ ਰੁਪਏ ਤਬਦੀਲ ਕਰਵਾ ਲਏ। ਰਕਮ ਹਾਸਲ ਕਰਨ ਉਪਰੰਤ ਉਕਤ ਵਿਅਕਤੀ ਨੇ ਉਸ ਦੇ ਫ਼ੋਨ ਚੁੱਕਣੇ ਬੰਦ ਕਰ ਦਿੱਤੇ। ਆਪਣੇ ਨਾਲ ਹੋਈ ਧੋਖਾਧੜੀ ਦਾ ਅਹਿਸਾਸ ਹੋਣ 'ਤੇ ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਸਾਈਬਰ ਕ੍ਰਾਈਮ ਪੁਲਿਸ ਮਹਾਲੀ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫ਼ਿਲਹਾਲ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।