ਅੱਜ ਦਾ ਦਿਨ:
ਲੋਕ
ਅਵਾਜ਼
Lok Awaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home Sports ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਰਾਜ ਪੱਧਰੀ ਖੇਡਾ...

ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਰਾਜ ਪੱਧਰੀ ਖੇਡਾਂ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮੀਟਿੰਗ

ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਰਾਜ ਪੱਧਰੀ ਖੇਡਾਂ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮੀਟਿੰਗ
17 ਤੋਂ 23 ਅਕਤੂਬਰ ਤੱਕ ਫ਼ਰੀਦਕੋਟ ਵਿਖੇ ਹੋਣਗੀਆਂ ਰਾਜ ਪੱਧਰੀ ਖੇਡਾਂ
 
ਫ਼ਰੀਦਕੋਟ, 9 ਅਕਤੂਬਰ
ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿਖੇ 17 ਅਕਤੂਬਰ ਤੋਂ 23 ਅਕਤੂਬਰ ਤੱਕ ਕਰਵਾਈਆਂ ਜਾਣ ਵਾਲੀਆਂ ਰਾਜ ਪੱਧਰੀ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਕੇਸ਼ਵ ਗੋਇਲ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਖੇਡਾਂ ਦੇ ਸੁਚੱਜੇ ਅਤੇ ਸੁਚਾਰੂ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਖਿਡਾਰੀਆਂ ਦੀ ਸੁਰੱਖਿਆ, ਬੱਚਿਆਂ ਦੇ ਰਹਿਣ-ਸਹਿਣ, ਸਾਫ਼-ਸਫ਼ਾਈ, ਪੀਣ ਵਾਲੇ ਸਾਫ਼ ਪਾਣੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਖੇਡਾਂ ਵਿੱਚ ਭਾਗ ਲੈਣ ਲਈ ਪਹੁੰਚਣ ਵਾਲੇ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ ਅਤੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਡਾਂ ਦੇ ਸਫਲ ਆਯੋਜਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ ਅਤੇ ਖਿਡਾਰੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ, ਤਾਂ ਜੋ ਇਹ ਖੇਡਾਂ ਸੁਚੱਜੇ ਢੰਗ ਨਾਲ ਨੇਪਰੇ ਚੜ੍ਹ ਸਕਣ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਬਲਜਿੰਦਰ ਸਿੰਘ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।