ਅੱਜ ਦਾ ਦਿਨ:
ਲੋਕ
ਅਵਾਜ਼
Lok Awaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home India ਦਿੱਲੀ ਦੇ ਲੈਫਟੀਨੈਂਟ ਗਵਰਨਰ ਦਰਬਾਰ ਸਾਹਿਬ ਵਿਖੇ ਹੋਏ...

ਦਿੱਲੀ ਦੇ ਲੈਫਟੀਨੈਂਟ ਗਵਰਨਰ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ ਲੈਫਟੀਨੈਂਟ ਗਵਰਨਰ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 24 ਨਵੰਬਰ ,
 
ਦਿੱਲੀ ਦੇ ਲੈਫਟੀਨੈਂਟ ਗਵਰਨਰ ਸ੍ਰੀ ਤਰਨਜੀਤ ਸਿੰਘ ਸੰਧੂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ), ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।
ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਮਨੁੱਖਤਾ ਦੇ ਰਹਿਬਰ ਹਨ। ਗੁਰੂ ਸਾਹਿਬ ਨੇ ਸਮੁੱਚੀ ਲੋਕਾਈ ਨੂੰ 'ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ' ਦਾ ਮਹਾਨ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ ਅਤੇ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲਦਿਆਂ ਆਪਸੀ ਭਾਈਚਾਰੇ, ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ।
ਇਸ ਉਪਰੰਤ ਲੈਫਟੀਨੈਂਟ ਗਵਰਨਰ ਸ੍ਰੀ ਤਰਨਜੀਤ ਸਿੰਘ ਸੰਧੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਖੇ ਸਥਿਤ ਆਪਣੇ ਦਾਦਾ ਜੀ ਦੀ ਯਾਦ ਵਿੱਚ ਬਣੇ ਸਰਦਾਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪਹੁੰਚੇ ਅਤੇ ਇਸ ਇਤਿਹਾਸਕ ਇਮਾਰਤ ਦੇ ਦਰਸ਼ਨ ਕੀਤੇ। ਇਸ ਉਪਰੰਤ ਲੈਫਟੀਨੈਂਟ ਗਵਰਨਰ ਸ੍ਰੀ ਤਰਨਜੀਤ ਸਿੰਘ ਸੰਧੂ ਨੇ ਪਾਵਨ ਦੁਰਗਿਆਣਾ ਤੀਰਥ ਅਸਥਾਨ ਵਿਖੇ ਵੀ ਮੱਥਾ ਟੇਕਿਆ।