ਅੱਜ ਦਾ ਦਿਨ:
ਲੋਕ
ਅਵਾਜ਼
Lok Awaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home Punjab ਸੰਵਿਧਾਨ ਦਿਵਸ ਮੌਕੇ ਮੁਲਾਜ਼ਮਾਂ ਨੂੰ ਸਰਕਾਰ ਨੇ ਕਰਵਾ...

ਸੰਵਿਧਾਨ ਦਿਵਸ ਮੌਕੇ ਮੁਲਾਜ਼ਮਾਂ ਨੂੰ ਸਰਕਾਰ ਨੇ ਕਰਵਾਇਆ ਗੁਲਾਮੀਂ ਦਾ ਅਹਿਸਾਸ

ਸੰਵਿਧਾਨ ਦਿਵਸ ਮੌਕੇ ਮੁਲਾਜ਼ਮਾਂ ਨੂੰ ਸਰਕਾਰ ਨੇ ਕਰਵਾਇਆ ਗੁਲਾਮੀਂ ਦਾ ਅਹਿਸਾਸ

ਭਗਵੰਤ ਮਾਨ ਦੀ ਮੋਗਾ ਰੈਲੀ ਹੋਣ ਕਾਰਨ ਪੁਲੀਸ ਨੇ ਮੁਲਜ਼ਮਾਂ ਨੂੰ ਘਰਾਂ ਵਿੱਚ ਹੀ ਕੀਤਾ ਡੀਟੇਨ 

 

ਸਰਕਾਰ ਖ਼ਿਲਾਫ਼ ਜਲਦੀ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ- ਸੁਖਜੀਤ ਸਿੰਘ ਡਿੰਪੀ 

 

 

ਫਰੀਦਕੋਟ 26 ਨਵੰਬਰ ( ਜਗਮੀਤ ਸੁੱਖਣਵਾਲਾ ) ਅੱਜ ਮੋਗਾ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਪੰਜਾਬ ਦੀ ਰੈਲੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੀ ਸ਼ਹਿ ਤੇ ਸੰਵਿਧਾਨ ਦਿਵਸ ਮੌਕੇ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਮੰਗ ਕਰਦੇ ਸੀ.ਪੀ.ਐਫ਼ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ, ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਕਰਨ ਜੈਨ ਸਮੇਤ ਕਈ ਜਿਲ੍ਹਿਆ ਦੇ ਪ੍ਰਧਾਨਾਂ ਅਤੇ ਮੁੱਖ ਆਗੂਆਂ ਨੂੰ ਘਰਾਂ ਅਤੇ ਥਾਣਿਆ ਵਿੱਚ ਨਜ਼ਰਬੰਦ ਕੀਤਾ ਗਿਆ। ਜਿਸ ਦੀ ਜਥੇਬੰਦੀ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਕਰਨ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਸੰਘਰਸ਼ ਤੋਂ ਪੂਰੀ ਤਰਾਂ ਬੋਖਲਾਹਟ ਵਿੱਚ ਹੈ। ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਇਸ ਤਰਾਂ ਨਜ਼ਰਬੰਦ ਕਰਕੇ ਮੁਲਾਜ਼ਮਾਂ ਦੇ ਸੰਘਰਸ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਹਨਾਂ ਇਹ ਵੀ ਕਿਹਾ ਕਿ ਅੱਜ 26 ਨਵੰਬਰ ਨੂੰ ਸਰਕਾਰ ਜਥੇਬੰਦੀ ਨਾਲ ਮੀਟਿੰਗ ਕਰਨ ਤੋਂ ਫਿਰ ਭੱਜ ਗਈ ਹੈ ਜਿਸ ਬਾਰੇ ਯੂਨੀਅਨ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਸੀ ਕਿ ਜੇਕਰ ਇਹ ਮੀਟਿੰਗ ਨਹੀਂ ਹੁੰਦੀ ਤਾਂ ਮੁੱਖ ਮੰਤਰੀ ਦਾ ਭਾਰੀ ਵਿਰੋਧ ਕੀਤਾ ਜਾਵੇਗਾ। ਜਿਸ ਕਰਕੇ ਅੱਜ ਸਵੇਰ ਤੋਂ ਹੀ ਆਗੂਆਂ ਨੂੰ ਘਰਾਂ ਅਤੇ ਥਾਣਿਆਂ ਵਿੱਚ ਨਜ਼ਰਬੰਦ ਕੀਤਾ ਗਿਆ ਸੀ। ਹੁਣ ਸਰਕਾਰ ਵਲੋਂ 3 ਦਸੰਬਰ ਨੂੰ ਪੁਰਾਣੀ ਪੈਨਸ਼ਨ ਦੇ ਮੁੱਦੇ ਤੇ ਗੱਲਬਾਤ ਕਰਨ ਲਈ ਪੱਤਰ ਜਾਰੀ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਜੇਕਰ ਇਸ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ 18 ਦਸੰਬਰ ਨੂੰ ਸੂਬਾ ਪੱਧਰੀ ਐਕਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕ 2027 ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਜਿਸ ਵਿੱਚ ਮੌਜੂਦਾ ਸਰਕਾਰ ਨੂੰ ਚਲਦਾ ਕਰਨ ਵਿੱਚ ਪੰਜਾਬ ਦੇ ਸਮੂਹ ਮੁਲਾਜ਼ਮ ਕੋਈ ਕਸਰ ਨਹੀਂ ਛੱਡਣਗੇ।