ਭੰਗੜੇ ਸਮੇਤ, ਗਾਇਨ ਮੁਕਾਬਲਿਆਂ ਅਤੇ ਵਿਰਾਸਤੀ ਕਲਾਵਾਂ ਵਿੱਚ ਜਿੱਤੇ ਕਈ ਸਥਾਨ
ਪ੍ਰਿੰਸੀਪਲ ਡਾ. ਜਸਵੀਰ ਸਿੰਘ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ ।
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਆਯੋਜਿਤ ਚਾਰ ਰੋਜ਼ਾ ਪੰਜਾਬ ਸਟੇਟ ਅੰਤਰ-ਯੂਨੀਵਰਸਿਟੀ ਮੁਕਾਬਲਿਆਂ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਤੀਨਿਧਤਾ ਕਰਦਿਆਂ ਪੰਜਾਬ ਦੀਆਂ 24 ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨਾਲ ਮੁਕਾਬਲਾ ਕੀਤਾ।
ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਤੀਨਿਧਤਾ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਾਪਤੀਆ ਦਰਜ ਕਰਵਾਈਆਂ। ਗਾਇਨ ਮੁਕਾਬਲੇ ਕਲੀ ਗਾਇਨ ਅਤੇ ਵਾਰ ਗਾਇਨ ਵਿੱਚ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਭਾਰਤੀ ਸਮੂਹ ਗੀਤ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਭੰਗੜੇ ਦੇ ਮੁਕਾਬਲੇ ਵਿੱਚ ਕਾਲਜ ਦੀ ਟੀਮ ਨੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਰਾਸਤੀ ਕਲਾਵਾਂ ਦੇ ਮੁਕਾਬਲਿਆਂ ਵਿੱਚ ਵੀ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਕਰੋਸ਼ੀਏ ਦੀ ਬੁਣਤੀ ਵਿੱਚ ਦੂਜਾ ਸਥਾਨ ਅਤੇ ਪੱਖੀ ਬਣਾਉਣ, ਖਿੱਦੋ ਬਣਾਉਣ ਤੇ ਪੀੜ੍ਹੀ ਬਣਾਉਣ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦੀਆਂ ਪ੍ਰਾਪਤੀਆਂ ਵਿੱਚ ਹੋਰ ਵਾਧਾ ਕੀਤਾ।
ਜ਼ਿਕਰਯੋਗ ਹੈ, ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਸਮੁੱਚੇ ਤੌਰ ’ਤੇ ਦੂਜਾ ਸਥਾਨ ਹਾਸਲ ਕੀਤਾ, ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਦਾ ਯੋਗਦਾਨ ਬੇਹੱਦ ਸ਼ਲਾਘਾਯੋਗ ਰਿਹਾ।
ਇਸ ਮੌਕੇ ਕਾਲਜ ਲਈ ਇੱਕ ਹੋਰ ਮਾਣ ਵਾਲੀ ਗੱਲ ਰਹੀ ਕਿ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਗਏ ਪੰਜਾਬ ਸਟੇਟ ਅੰਤਰ-ਯੂਨੀਵਰਸਿਟੀ ਮੁਕਾਬਲਿਆਂ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਹ ਸਨਮਾਨ ਕਾਲਜ ਲਈ ਮਾਣ ਅਤੇ ਖੁਸ਼ੀ ਦਾ ਵਿਸ਼ਾ ਹੈ।
ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਕਾਲਜ ਗਵਰਨਿੰਗ ਬਾਡੀ ਦੇ ਆਨਰੇਰੀ ਸਕੱਤਰ ਡਾ. ਦਲਜੀਤ ਸਿੰਘ ਚੀਮਾ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ. ਦਲਜੀਤ ਸਿੰਘ ਭਿੰਡਰ ਅਤੇ ਸ. ਅਜਮੇਰ ਸਿੰਘ ਖੇੜਾ ਅਤੇ ਸਕੱਤਰ ਵਿੱਦਿਆ ਇੰਜ. ਸੁਖਮਿੰਦਰ ਸਿੰਘ ਨੇ ਕਾਲਜ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਅਤੇ ਪ੍ਰਤਿਭਾ ਦੀ ਸ਼ਲਾਘਾ ਕੀਤੀ।
ਇਸਤੋ ਪਹਿਲਾਂ ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਕਲਾ, ਆਪਸੀ ਸਾਂਝ ਅਤੇ ਸੱਭਿਆਚਾਰਕ ਵਿਰਸੇ ਨਾਲ ਜੁੜਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਕਾਲਜ ਲਈ ਇਹ ਮਾਣ ਵਾਲੀ ਗੱਲ ਹੈ ਕਿ ਯੂਨੀਵਰਸਿਟੀ ਦੀ ਪ੍ਰਤੀਨਿਧਤਾ ਕਰਦਿਆ ਵਿਦਿਆਰਥੀਆਂ ਵੱਲ੍ਹੋ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਯੂਨੀਵਰਸਿਟੀ ਦੀਆ ਸਮੁੱਚੀ ਪ੍ਰਾਪਤੀਆਂ ਵਿੱਚ ਅਹਿਮ ਯੋਗਦਾਨ ਪਾਇਆ ਗਿਆ।
ਇਸ ਮੌਕੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਡੀਨ ਕਲਚਰਲ ਡਾ. ਜਗਪਿੰਦਰਪਾਲ ਸਿੰਘ ਅਤੇ ਵੱਖ-ਵੱਖ ਮੁਕਾਬਲਿਆਂ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਦੀ ਮਿਹਨਤ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ।
ਇਨ੍ਹਾਂ ਮੁਕਾਬਲਿਆਂ ਦੀ ਤਿਆਰੀ ਵਿੱਚ ਡਾ. ਗੁਰਪ੍ਰੀਤ ਕੌਰ ਮੁੱਖੀ ਪੰਜਾਬੀ ਵਿਭਾਗ , ਡਾ. ਮਨਪ੍ਰੀਤ ਕੌਰ, ਪ੍ਰੋ. ਰਵਿੰਦਰ ਸਿੰਘ ਰਿੰਪੀ, ਡਾ. ਰਵਿੰਦਰ ਸਿੰਘ, ਪ੍ਰੋ. ਪ੍ਰਭਜੋਤ ਕੌਰ ਮੁਖੀ ਫਾਈਨ ਆਰਟਸ ਵਿਭਾਗ, ਪ੍ਰੋ. ਦਿਲਸ਼ੇਰਵੀਰ ਸਿੰਘ ਪ੍ਰੋ. ਭਾਨੂ ਕੌਸ਼ਲ ਅਤੇ ਇਸ ਤੋਂ ਇਲਾਵਾ ਕਾਲਜ ਦੇ ਹੋਰ ਅਧਿਆਪਕਾਂ ਅਤੇ ਸਹਿਯੋਗੀ ਸਟਾਫ਼ ਵੱਲੋਂ ਵੀ ਵਿਦਿਆਰਥੀਆਂ ਦੀ ਤਿਆਰੀ ਵਿੱਚ ਪੂਰਾ ਸਹਿਯੋਗ ਦਿੱਤਾ ਗਿਆ। ਸਮੂਹ ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਸਦਕਾ ਕਾਲਜ ਨੇ ਇਹ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ।