ਅੱਜ ਦਾ ਦਿਨ:
ਲੋਕ
ਅਵਾਜ਼
Lok Awaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home Punjab ਸ ਪਰਗਟ ਸਿੰਘ ਦੇ ਪੰਜਾਬ ਪ੍ਰਧਾਨ ਵਜੋਂ ਤਾਜਪੋਸ਼ੀ ਸਮਾਗ...

ਸ ਪਰਗਟ ਸਿੰਘ ਦੇ ਪੰਜਾਬ ਪ੍ਰਧਾਨ ਵਜੋਂ ਤਾਜਪੋਸ਼ੀ ਸਮਾਗਮ ‘ਚ ਸ਼ਾਮਲ ਹੋਣ ਕਾਂਗਰਸੀ ਵਰਕਰਾਂ ਦਾ ਜੱਥਾ ਹੋਇਆ ਰਵਾਨਾ

ਸ ਪਰਗਟ ਸਿੰਘ ਦੇ ਪੰਜਾਬ ਪ੍ਰਧਾਨ ਵਜੋਂ ਤਾਜਪੋਸ਼ੀ ਸਮਾਗਮ ‘ਚ ਸ਼ਾਮਲ ਹੋਣ ਕਾਂਗਰਸੀ ਵਰਕਰਾਂ ਦਾ ਜੱਥਾ ਹੋਇਆ ਰਵਾਨਾ
ਪਰਗਟ ਸਿੰਘ ਦੇ ਪੰਜਾਬ ਪ੍ਰਧਾਨ ਵਜੋਂ ਐਲਾਨ ਨਾਲ ਪੰਜਾਬ ਕਾਂਗਰਸ ‘ਚ ਹੋਇਆ ਨਵੇਂ ਜੋਸ਼ ਦਾ ਸੰਚਾਰ

ਬਲਾਕ ਪ੍ਰਧਾਨ ਨਰੇਸ਼ ਭਾਰਦਵਾਜ ਤੇ ਵਿੱਕੀ ਰਾਣੀਪੁਰ ਵੀ ਰਹੇ ਸ਼ਾਮਲ
ਫਗਵਾੜਾ 11 ਅਕਤੂਬਰ ,
ਜ਼ਿਲ੍ਹਾ ਕਪੂਰਥਲਾ ਕਾਂਗਰਸ ਦੇ ਪ੍ਰਧਾਨ ਅਤੇ ਫਗਵਾੜਾ ਦੇ ਵਿਧਾਇਕ ਸ. ਬਲਵਿੰਦਰ ਸਿੰਘ ਧਾਲੀਵਾਲ (ਰਿਟਾ. ਆਈ.ਏ.ਐੱਸ.) ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਇੱਕ ਵੱਡਾ ਜਥਾ ਸ. ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਕਾਂਗਰਸ ਭਵਨ ਚੰਡੀਗੜ੍ਹ ਲਈ ਅੱਜ ਸਵੇਰੇ ਫਗਵਾੜਾ ਤੋਂ ਰਵਾਨਾ ਹੋਇਆ। ਇਸ ਜਥੇ ਵਿੱਚ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ, ਦਿਹਾਤੀ ਪ੍ਰਧਾਨ ਵਿੱਕੀ ਰਾਣੀਪੁਰ ਸਮੇਤ ਕਾਂਗਰਸ ਦੇ ਵੱਖ-ਵੱਖ ਸੈੱਲਾਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਤੋਂ ਇਲਾਵਾ ਸਰਪੰਚਾਂ ਤੇ ਕੌਂਸਲਰਾਂ ਨੇ ਵੀ ਸ਼ਮੂਲੀਅਤ ਕੀਤੀ। ਰਵਾਨਗੀ ਤੋਂ ਪਹਿਲਾਂ ਸ. ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦੀ ਇਕਜੁੱਟਤਾ ਅਤੇ ਆਪਸੀ ਤਾਲਮੇਲ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਪੰਜਾਬ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਸਾਰੇ ਆਗੂ ਤੇ ਵਰਕਰ ਨਵੇਂ ਜੋਸ਼ ਦੇ ਨਾਲ ਜਨਤਾ ਦੀਆਂ ਸਮੱਸਿਆਵਾਂ ਨੂੰ ਉਠਾਉਣ ਅਤੇ ਲੋਕਾਂ ਦੀ ਆਵਾਜ਼ ਬਣਨ ਲਈ ਕੰਮ ਕਰਨਗੇ। ਉਹਨਾਂ ਪੂਰੇ ਵਿਸ਼ਵਾਸ ਦੇ ਨਾਲ ਕਿਹਾ ਕਿ ਕਾਂਗਰਸ ਪਾਰਟੀ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ‘ਚ ਪੂਰੇ ਉਤਸ਼ਾਹ ਅਤੇ ਤਿਆਰੀ ਦੇ ਨਾਲ ਉਤਰੇਗੀ ਅਤੇ ਸ਼ਾਨਦਾਰ ਜਿੱਤ ਹਾਸਲ ਕਰਕੇ ਮੁੜ ਪੰਜਾਬ ਦੀ ਸੱਤਾ ਵਿੱਚ ਵਾਪਸੀ ਕਰੇਗੀ। ਬਲਾਕ ਫਗਵਾੜਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਨਰੇਸ਼ ਭਾਰਦਵਾਜ ਨੇ ਕਿਹਾ ਕਿ ਸ. ਪਰਗਟ ਸਿੰਘ ਦੀ ਤਾਜਪੋਸ਼ੀ ਦੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਕਾਂਗਰਸੀ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਰੇ ਵਰਗਾਂ ਦੇ ਆਗੂਆਂ ਅਤੇ ਵਰਕਰਾਂ ਦੀ ਭਾਗੀਦਾਰੀ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਵਿੱਚ ਸਹਾਇਕ ਹੋਵੇਗੀ। ਇਸੇ ਤਰ੍ਹਾਂ ਬਲਾਕ ਫਗਵਾੜਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਵਿੱਕੀ ਰਾਣੀਪੁਰ ਨੇ ਕਿਹਾ ਕਿ ਪਾਰਟੀ ਦੀ ਤਾਕਤ ਉਸ ਦੇ ਮਿਹਨਤੀ ਵਰਕਰ ਹਨ। ਉਨ੍ਹਾਂ ਅਨੁਸਾਰ ਅਗਲੇ ਵਿਧਾਨਸਭਾ ਚੋਣਾਂ ਦੌਰਾਨ ਫਗਵਾੜਾ ਵਿਧਾਨਸਭਾ ਸੀਟ ਇੱਕ ਵਾਰ ਫਿਰ ਭਾਰੀ ਲੀਡ ਨਾਲ ਜਿੱਤ ਕੇ ਪੰਜਾਬ ਪ੍ਰਧਾਨ ਪਰਗਟ ਸਿੰਘ ਦੀ ਝੋਲੀ ਵਿੱਚ ਪਾਈ ਜਾਵੇਗੀ। ਇਸ ਜਥੇ ਵਿੱਚ ਮਹਿਲਾ ਕਾਂਗਰਸ ਦੇ ਕਾਰਜਕਾਰੀ ਜਿਲ੍ਹਾ ਪ੍ਰਧਾਨ ਰਣਜੀਤ ਕੌਰ ਰਾਣੀ, ਯੂਥ ਕਾਂਗਰਸ, ਐੱਸ.ਸੀ. ਸੈੱਲ, ਓ.ਬੀ.ਸੀ. ਸੈੱਲ ਦੇ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਸਰਪੰਚਾਂ, ਕੌਂਸਲਰਾਂ ਅਤੇ ਹੋਰ ਪਾਰਟੀ ਅਹੁਦੇਦਾਰ ਵੀ ਵੱਡੀ ਗਿਣਤੀ ‘ਚ ਸ਼ਾਮਲ ਸਨ।