ਅੱਜ ਦਾ ਦਿਨ:
ਲੋਕ
ਅਵਾਜ਼
Lok Awaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home Punjab ਚੰਗੇ ਸਮਾਜ ਦੀ ਸਿਰਜਣਾ ਲਈ ਯਤਨਸ਼ੀਲ ਸੰਸਥਾਵਾਂ ਅਤੇ ਜਥ...

ਚੰਗੇ ਸਮਾਜ ਦੀ ਸਿਰਜਣਾ ਲਈ ਯਤਨਸ਼ੀਲ ਸੰਸਥਾਵਾਂ ਅਤੇ ਜਥੇਬੰਦੀਆਂ ਦਾ ਯੋਗਦਾਨ ਸ਼ਲਾਘਾਯੋਗ

ਚੰਗੇ ਸਮਾਜ ਦੀ ਸਿਰਜਣਾ ਲਈ ਯਤਨਸ਼ੀਲ ਸੰਸਥਾਵਾਂ ਅਤੇ ਜਥੇਬੰਦੀਆਂ ਦਾ ਯੋਗਦਾਨ ਸ਼ਲਾਘਾਯੋਗ
ਜੈਕਾਰਾ ਮੂਵਮੈਂਟ ਸ਼ੋਸ਼ਲ ਆਰਗੇਨਾਈਜੇਸ਼ਨ ਨੇ ਕਰਵਾਇਆ ਸਨਮਾਨ ਸਮਾਰੋਹ
 
ਜੈਤੋ, 24 ਨਵੰਬਰ ,
      ਜੇਕਰ ਜੈਕਾਰਾ ਮੂਵਮੈਂਟ ਸ਼ੋਸ਼ਲ ਆਰਗੇਨਾਈਜੇਸ਼ਨ (ਜੈਕਾਰਾ ਪਬਲਿਕ ਵੈਲਫੇਅਰ ਸੁਸਾਇਟੀ) ਵਰਗੀਆਂ ਸੰਸਥਾਵਾਂ ਤੰਦਰੁਸਤ ਸਮਾਜ, ਸਿਹਤਮੰਦ ਪੰਜਾਬ, ਨਸ਼ਿਆਂ ਦੀ ਬੁਰਾਈ ਦੇ ਮੁਕੰਮਲ ਖਾਤਮੇ ਅਤੇ ਵਾਤਾਵਰਣ ਦੀ ਸੰਭਾਲ ਲਈ ਯਤਨਸ਼ੀਲ ਹਨ ਤਾਂ ਹੋਰਨਾ ਸੰਸਥਾਵਾਂ ਅਤੇ ਜਥੇਬੰਦੀਆਂ ਨੂੰ ਵੀ ਇਸ ਤੋਂ ਪੇ੍ਰਰਨਾ ਲੈਣੀ ਚਾਹੀਦੀ ਹੈ। ਗੁਰੂ ਨਾਨਕ ਪਾਤਸ਼ਾਹ ਜੀ ਦੇ ਅਵਤਾਰ ਦਿਹਾੜੇ ਦੀ ਖੁਸ਼ੀ ਵਿੱਚ ਜੈਕਾਰਾ ਮੂਵਮੈਂਟ ਵੱਲੋਂ ਸੰਸਥਾਪਕ ਅਮਰਦੀਪ ਸਿੰਘ ਦੀਪਾ ਅਤੇ ਚੇਅਰਮੈਨ ਗੁਰਿੰਦਰ ਸਿੰਘ ਮਹਿੰਦੀਰੱਤਾ ਦੀ ਅਗਵਾਈ, ਜਦਕਿ ਡਾ ਮਨਜੀਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੀ ਰਾਹੁਲ ਚਾਬਾ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਆਖਿਆ ਕਿ ਮੈਨੂੰ ਇਸ ਸੰਸਥਾ ਵੱਲੋਂ ਕਰਵਾਏ ਗਏ ਪੋ੍ਗਰਾਮ ਵਿੱਚ ਜਥੇਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ, ਡਾ ਮਨਜੀਤ ਸਿੰਘ ਢਿੱਲੋਂ, ਓਮਕਾਰ ਗੋਇਲ, ਗੁਰਚਰਨ ਸਿੰਘ ਬਰਾੜ, ਗੁਰਿੰਦਰ ਸਿੰਘ ਮਹਿੰਦੀਰੱਤਾ, ਅਮਰਦੀਪ ਸਿੰਘ ਦੀਪਾ ਸਮੇਤ ਵੱਖ ਵੱਖ ਬੁਲਾਰਿਆਂ ਦੇ ਪ੍ਰਗਟਾਏ ਗਏ ਵਿਚਾਰ ਬਹੁਤ ਹੀ ਵਧੀਆ, ਉਸਾਰੂ ਅਤੇ ਪ੍ਰਭਾਵਸ਼ਾਲੀ ਮਹਿਸੂਸ ਹੋਏ, ਕਿਉਂਕਿ ਇਹ ਸ਼ਖਸ਼ੀਅਤਾਂ ਵੀ ਚੰਗੇ ਸਮਾਜ ਦੀ ਸਿਰਜਣਾ ਲਈ ਯਤਨਸ਼ੀਲ ਅਤੇ ਚਿੰਤਤ ਹਨ। ਡੀ.ਸੀ. ਰਾਹੁਲ ਚਾਬਾ ਨੇ ਗੁਰੂ ਨਾਨਕ ਪਾਤਸ਼ਾਹ ਜੀ ਦੀ 550 ਸਾਲਾ ਸ਼ਤਾਬਦੀ ਮੌਕੇ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਗਏ ਵੱਡੇ ਸਮਾਗਮਾ ਦੀ ਉਦਾਹਰਨ ਦਿੰਦਿਆਂ ਦੱਸਿਆ ਕਿ ਉਸ ਸਮੇਂ ਉਹ ਕਪੂਰਥਲਾ ਦੇ ਬਤੌਰ ਏਡੀਸੀ ਸੇਵਾਵਾਂ ਨਿਭਾਅ ਰਹੇ ਸਨ, ਉਸ ਸਮੇਂ 15 ਲੱਖ ਸ਼ਰਧਾਲੂਆਂ ਦੇ ਆਉਣ ਦੀ ਸੰਭਾਵਨਾ ਦੇ ਮੱਦੇਨਜਰ ਪ੍ਰਬੰਧ ਕੀਤੇ ਗਏ ਸਨ ਪਰ 77 ਲੱਖ ਸ਼ਰਧਾਲੂਆਂ ਦੀ ਆਮਦ ਨੇ ਸਾਰੇ ਰਿਕਾਰਡ ਤੋੜ ਦਿੱਤੇ। ਉਹਨਾ ਦੱਸਿਆ ਕਿ ਜਦੋਂ ਐਨੀ ਵੱਡੀ ਸੰਗਤ ਦੀ ਸ਼ਮੂਲੀਅਤ ਦੇ ਬਾਵਜੂਦ ਸਾਰੇ ਕਾਰਜ ਸ਼ਾਂਤੀਪੂਰਵਕ ਨੇਪਰੇ ਚੜੇ ਤਾਂ ਮੈਨੂੰ ਬਤੌਰ ਪ੍ਰਬੰਧਕ ਮਹਿਸੂਸ ਹੋਇਆ ਕਿ ਇਸ ਕਾਇਨਾਤ ਨੂੰ ਚਲਾਉਣ ਵਾਲੀ ਅਧਿਕ ਸ਼ਕਤੀ ਵੀ ਅਪਰਮਪਾਰ ਹੈ। ਆਲ ਇੰਡੀਆ ਰਿਟੇਲ ਕਰਿਆਨਾ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਓਮਕਾਰ ਗੋਇਲ ਨੇ ਮਿਲਾਵਟੀ ਵਸਤੂਆਂ ਦੀ ਵਿੱਕਰੀ ਪ੍ਰਤੀ ਚਿੰਤਾ ਪ੍ਰਗਟਾਈ ਤਾਂ ਡਾ ਮਨਜੀਤ ਸਿੰਘ ਢਿੱਲੋਂ ਨੇ ਸਿਹਤ ਤੰਦਰੁਸਤੀ ਦਾ ਸਬੰਧ ਸਾਡੀਆਂ ਖਾਣ ਪੀਣ ਵਾਲੀਆਂ ਆਦਤਾਂ ਅਤੇ ਢੰਗ ਤਰੀਕਿਆਂ ਨਾਲ ਜੋੜਿਆ। ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ ਨੇ ਬੱਚਿਆਂ, ਨੌਜਵਾਨਾ ਅਤੇ ਆਉਣ ਵਾਲੀ ਨਵੀਂ ਪੀੜ੍ਹੀ ਦੇ ਭਵਿੱਖ ਪ੍ਰਤੀ ਅਹਿਮ ਨੁਕਤਿਆਂ ਦੀ ਸਾਂਝ ਪਾਈ ਜਦਕਿ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਮਿਲਾਵਟੀ ਵਸਤੂਆਂ ਦੀ ਵਿੱਕਰੀ ਦੇ ਮਾਪਦੰਡ ਸਮਝਾਉਣ ਦੀ ਕੋਸ਼ਿਸ਼ ਕੀਤੀ ਅਤੇ ਅੰਤ ਵਿੱਚ ਸਹਿਯੋਗੀ ਸ਼ਖਸ਼ੀਅਤਾਂ ਅਤੇ ਸਮਾਜ ਸੇਵੀ ਸੰਸਥਾਵਾਂ/ਜਥੇਬੰਦੀਆਂ ਦੇ ਆਗੂਆਂ ਦਾ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।