ਅੱਜ ਦਾ ਦਿਨ:
ਲੋਕ
ਅਵਾਜ਼
Lok Awaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home Politics ਅਗਲੀ ਅਕਾਲੀ ਦਲ ਦੀ ਸਰਕਾਰ ਪੰਜਾਬ ਨੂੰ ਗੈਂਗਸਟਰਵਾਦ ਤ...

ਅਗਲੀ ਅਕਾਲੀ ਦਲ ਦੀ ਸਰਕਾਰ ਪੰਜਾਬ ਨੂੰ ਗੈਂਗਸਟਰਵਾਦ ਤੋਂ ਮੁਕਤ ਕਰਵਾਏਗੀ: ਸੁਖਬੀਰ ਸਿੰਘ ਬਾਦਲ

ਅਗਲੀ ਅਕਾਲੀ ਦਲ ਦੀ ਸਰਕਾਰ ਪੰਜਾਬ ਨੂੰ ਗੈਂਗਸਟਰਵਾਦ ਤੋਂ ਮੁਕਤ ਕਰਵਾਏਗੀ: ਸੁਖਬੀਰ ਸਿੰਘ ਬਾਦਲ

ਜ਼ੀਰਾ ਵਿਚ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਕੀਤੀ ਗੱਲਬਾਤ

ਮੱਖੂ, 23 ਨਵੰਬਰ :-

     ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਸੂਬੇ ਵਿਚੋਂ ਗੈਂਗਸਟਰਵਾਦ ਨੂੰ ਹਮੇਸ਼ਾ ਹਮੇਸ਼ਾ ਵਾਸਤੇ ਖ਼ਤਮ ਕਰੇਗੀ। ਅਕਾਲੀ ਦਲ ਦੇ ਪ੍ਰਧਾਨ ਜਿਨ੍ਹਾਂ ਨੇ ਇਥੇ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ ਨੇ ਇਹ ਐਲਾਨ ਵਪਾਰੀਆਂ ਦੀ ਉਸ ਦਲੀਲ ਤੋਂ ਬਾਅਦ ਕੀਤਾ। ਜਦੋਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰੋਜ਼ਾਨਾ ਆਧਾਰ ’ਤੇ ਫਿਰੌਤੀਆਂ ਦੀਆਂ ਧਮਕੀਆਂ ਮਿਲ ਰਹੀਆਂ ਹਨ ਤੇ ਉਨ੍ਹਾਂ ਦਾ ਪੰਜਾਬ ਵਿਚ ਕੰਮ ਕਰਨਾ ਔਖਾ ਹੋ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਬਣਨ ਮਗਰੋਂ ਗੈਂਗਸਟਰਵਾਦ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨਵੇਂ ਨਿਵੇਸ਼ ਵਾਸਤੇ ਉਦਯੋਗ ਨੂੰ ਢੁਕਵਾਂ ਮਾਹੌਲ ਪ੍ਰਦਾਨ ਕਰਨ ਵਾਸਤੇ ਅਜਿਹਾ ਕਰਨਾ ਲਾਜ਼ਮੀ ਹੈ। ਗੈਂਗਸਟਰ ਸਿਰਫ ਜੇਲ੍ਹਾਂ ਵਿਚ ਜਾਂ ਹਸਪਤਾਲਾਂ ਵਿਚ ਹੀ ਰਹਿ ਜਾਣਗੇ। ਉਨ੍ਹਾਂ ਨੇ ਆਮ ਆਦਮੀ ਪਾਰਟੀ ਵੱਲੋਂ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋਂ ਨੂੰ ਜ਼ੀਰਾ ਤੋਂ ਪਾਰਟੀ ਉਮੀਦਵਾਰ ਬਣਾਉਣ ਅਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਪਰਿਵਾਰ ਨੂੰ ਮਾਝਾ ਖੇਤਰ ਵਿਚ ਉਤਸ਼ਾਹਿਤ ਕਰਨ ਦੀ ਵੀ ਨਿਖੇਧੀ ਕੀਤੀ। ਸ੍ਰ: ਬਾਦਲ ਨੇ ਛੋਟੇ ਵਪਾਰੀਆਂ ਨੂੰ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਪਹਿਲਾਂ ਵਾਲੀ ਅਕਾਲੀ ਦਲ ਦੀ ਸਰਕਾਰ ਵਾਂਗੂ ਰਾਹਤ ਸਕੀਮ ਮੁੜ ਸ਼ੁਰੂ ਕਰੇਗੀ। ਛੋਟੇ ਦੁਕਾਨਦਾਰਾਂ ਨੂੰ ਸਿਰਫ ਸਾਲਾਨਾ ਇਕ ਹਜ਼ਾਰ ਰੁਪਏ ਇਕੁਮੁਸ਼ਤ ਅਦਾਇਗੀ ਕਰਨੀ ਪਵੇਗੀ ਅਤੇ ਕੋਈ ਵੀ ਵਹੀ ਖ਼ਾਤਾ ਨਹੀਂ ਰੱਖਣਾ ਪਵੇਗਾ। ਕਿਸੇ ਵੀ ਅਫਸਰ ਨੂੰ ਉਨ੍ਹਾਂ ਦੇ ਅਦਾਰਿਆਂ ਵਿਚ ਦਾਖਲ ਹੋਣ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਵੱਡੇ ਵਪਾਰੀਆਂ ਨੂੰ ਵੀ ਟੈਕਸਾਂ ਬਾਰੇ ਸਵੈ ਘੋਸ਼ਣਾਮੇ ਦੇਣ ਦੀ ਆਗਿਆ ਹੋਵੇਗੀ। ਮੇਰਾ ਮੰਨਣਾ ਹੈ ਕਿ ਸਾਨੂੰ ਆਪਣੇ ਨਾਗਰਿਕਾਂ ’ਤੇ ਵਿਸ਼ਵਾਸ ਹੋਣਾ ਚਾਹੀਦਾ ਹੈ ਤੇ ਉਨ੍ਹਾਂ ਦੇ ਮਨਾਂ ਵਿਚੋਂ ਸਰਕਾਰੀ ਅਧਿਕਾਰੀਆਂ ਪ੍ਰਤੀ ਖੌਫ ਦੂਰ ਕਰਨਾ ਚਾਹੀਦਾ ਹੈ ਤਾਂ ਹੀ ਅਸੀਂ ਤਰੱਕੀ ਕਰ ਕੇ ਖੁਸ਼ਹਾਲ ਹੋ ਸਕਦੇ ਹਾਂ। ਇਸ ਮੌਕੇ ਜ਼ੀਰਾ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਬਲਵੰਤ ਸਿੰਘ ਨੇ ਮੰਡੀਆਂ ਦੇ ਮਾੜੇ ਹਾਲ ਦਾ ਮੁੱਦਾ ਚੁੱਕਿਆ ਤੇ ਸਰਦਾਰ ਬਾਦਲ ਨੂੰ ਬੇਨਤੀ ਕੀਤੀ ਕਿ ਉਹ ਆੜ੍ਹਤੀਆਂ ਦਾ ਕਮਿਸ਼ਨਰ 2.5 ਫੀਸਦੀ ਕਰਨ ਜਦੋਂ ਅਗਲੀ ਅਕਾਲੀ ਦਲ ਦੀ ਸਰਕਾਰ ਬਣ ਜਾਵੇ। ਇਸਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਬਣਾਏ ਗਏ ਸਾਰੇ ਫੜਾਂ ਦੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਮੁਰੰਮਤ ਕਰਵਾਈ ਜਾਵੇਗੀ। ਉਨ੍ਹਾਂ ਵਾਅਦਾ ਕੀਤਾ ਕਿ ਇਹ ਸਾਰੇ ਫੜਾਂ ਦੀ ਮੁਰੰਮਤ ਕੀਤੀ ਜਾਵੇਗੀ ਤੇ ਇਨ੍ਹਾਂ ਦੀ ਮੁੜ ਉਸਾਰੀ ਕਰਵਾਈ ਜਾਵੇਗੀ ਅਤੇ ਆੜ੍ਹਤੀਆਂ ਦੇ ਕਮਿਸ਼ਨ ਵਿਚ ਵਾਧਾ ਕੀਤਾ ਜਾਵੇਗਾ।

ਭੱਠਾ ਮਾਲਕ ਐਸੋਸੀਏਸ਼ਨ ਦੇ ਦਰਬਾਰਾ ਸਿੰਘ ਮੱਲ੍ਹੀ ਨੇ ਦੱਸਿਆ ਕਿ ਕਿਵੇਂ ਮਾਇਨਿੰਗ ਵਿਭਾਗ ਭੱਠਾ ਮਾਲਕਾਂ ਨੂੰ ਤੰਗ ਪ੍ਰੇਸ਼ਾਨ ਕਰਦਾ ਹੈ ਤੇ ਨਾਲ ਹੀ ਲੇਬਰ ਤੇ ਪ੍ਰੋਵੀਡੈਂਟ ਵਿਭਾਗ ਵੀ ਤੰਗ ਪ੍ਰੇਸ਼ਾਨ ਕਰਦਾ ਹੈ। ਸਰਦਾਰ ਬਾਦਲ ਨੇ ਭੱਠਾ ਮਾਲਕਾਂ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਨੂੰ ਮਾਇਨਿੰਗ ਐਕਟ ਵਿਚੋਂ ਬਾਹਰ ਕੀਤਾ ਜਾਵੇਗਾ ਅਤੇ ਹੋਰ ਸਾਰੇ ਮਸਲੇ ਵੀ ਹੱਲ ਕੀਤੇ ਜਾਣਗੇ। ਆਰ.ਐਮ. ਪੀ. ਪ੍ਰੈਕਟਿਸ਼ਨਰ ਐਸੋਸੀਏਸ਼ਨ ਦੇ ਰਾਕੇਸ਼ ਕੁਮਾਰ ਵੱਲੋਂ ਚੁੱਕੇ ਮੁੱਦੇ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸਾਰੇ ਆਰ. ਐਮ. ਪੀ. ਪ੍ਰੈਕਟਿਸ਼ਨਰਾਂ ਨੂੰ ਛੇ ਮਹੀਨੇ ਦਾ ਕੋਰਸ ਪੂਰਾ ਕਰਨ ’ਤੇ ਫਸਟ ਏਡ ਅਫਸਰ ਵਜੋਂ ਮੰਨਿਆ ਜਾਵੇਗਾ। ਸਵਰਨਕਾਰ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਗਮੋਹਨ ਸਿੰਘ ਨੇ ਕਿਹਾ ਕਿ ਜੇਕਰ ਸੁਨਿਆਰੇ ਪੁਰਾਣੇ ਗਾਹਕ ਤੋਂ ਵੀ ਸਮਾਨ ਖਰੀਦਦੇ ਹਨ ਤਾਂ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ। ਜਵੈਲਰੀ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਭਰੋਸਾ ਦੁਆਇਆ ਕਿ ਇਸ ਮਸਲੇ ਦੇ ਹੱਲ ਵਾਸਤੇ ਉਨ੍ਹਾਂ ਨਾਲ ਸਲਾਹ ਮਸ਼ਵਰਾ ਕਰ ਕੇ ਇਸਨੂੰ ਸਥਾਈ ਤੌਰ ’ਤੇ ਹੱਲ ਕੀਤਾ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਪਾਰਟੀ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਪਾਰਟੀ ਦੇ ਉਮੀਦਵਾਰ ਹੋਣਗੇ ਅਤੇ ਉਨ੍ਹਾਂ ਨੇ ਸਭ ਨੂੰ ਅਪੀਲ ਕੀਤੀ ਕਿ ਉਹੀ ਹਰਪ੍ਰੀਤ ਸਿੰਘ ਹੀਰੋ ਦੀ ਜਿੱਤ ਵਾਸਤੇ ਉਨ੍ਹਾਂ ਦੀ ਉਮੀਦਵਾਰੀ ਦਾ ਡੱਟ ਕੇ ਸਮਰਥਨ ਕਰਨ। ਇਸ ਮੌਕੇ ਹਰਪ੍ਰੀਤ ਸਿੰਘ ਹੀਰੋ, ਅਮਿਤ ਕਪੂਰ, ਗੁਰਮੀਤ ਸਿੰਘ ਬੂਹ, ਪ੍ਰੀਤਰਾਜ ਸਿੰਘ ਹੀਰੋ, ਚਿੱਤਬੀਰ ਸਿੰਘ ਜ਼ੀਰਾ ਅਤੇ ਸੁਰਿੰਦਰ ਸਿੰਘ ਬੱਬੂ ਨੇ ਵੀ ਸੰਬੋਧਨ ਕੀਤਾ।