ਅੱਜ ਦਾ ਦਿਨ:
ਲੋਕ
ਅਵਾਜ਼
Lok Awaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home Punjab ਸਦਰ ਥਾਣਾ ਨਵਾਂਸ਼ਹਿਰ ਦੀ ਪੁਲਿਸ ਨੇ 3 30 ਗ੍ਰਾਮ ਹੈਰ...

ਸਦਰ ਥਾਣਾ ਨਵਾਂਸ਼ਹਿਰ ਦੀ ਪੁਲਿਸ ਨੇ 3 30 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਨੂੰ ਕੀਤਾ ਗ੍ਰਿਫਤਾਰ

ਸਦਰ ਥਾਣਾ ਨਵਾਂਸ਼ਹਿਰ ਦੀ ਪੁਲਿਸ ਨੇ 3 30 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਨੂੰ ਕੀਤਾ ਗ੍ਰਿਫਤਾਰ
ਨਵਾਂਸ਼ਹਿਰ 22 ਨਵੰਬਰ,
             ਜਿਲ੍ਹਾ ਐਸ.ਬੀ.ਐਸ ਨਗਰ ਦੇ ਐਸ ਐਸ ਪੀ ਮਾਣਯੋਗ ਤੁਸ਼ਾਰ ਗੁਪਤਾ ਜੀ ਤੇ ਡੀ.ਐਸ.ਪੀ ਪੰਕਜ ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਨੂੰ ਠੱਲ੍ਹ ਪਾਉਂਦੇ ਹੋਏ ਬੀਤੀ ਕੱਲ੍ਹ ਸਦਰ ਨਵਾਂਸ਼ਹਿਰ ਦੇ ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਨੇ 10 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ.ਓਹਨਾ ਆਖਿਆ ਕਿ ਪੁਲਿਸ ਪਾਰਟੀ ਜਦੋਂ ਥਾਣੇ ਤੋਂ ਪਿੰਡ ਕਰੀਹਾ,ਮੱਲਪੁਰ ਅੜਕਾਂ ਸੈਡ ਨੂੰ ਨਹਿਰੇ-ਨਹਿਰੇ ਜਾ ਰਹੇ ਸੀ,ਪੁਲਿਸ ਜਦੋਂ ਕਰੀਹਾ ਮੋੜ ਮੁੜ ਕੇ ਨਹਿਰ ਦੇ ਨਾਲ ਨਾਲ ਜਾ ਰਹੀ ਸੀ ਤਾਂ ਥੋੜਾ ਅੱਗੇ ਜਾ ਕੇ ਓਹਨਾ ਨੂੰ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿਤਾ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ,ਸ਼ੱਕ ਦੇ ਆਧਾਰ ਤੇ ਉਸ ਤੋਂ ਪੁੱਛ-ਗਿੱਛ ਕਰਨ ਅਤੇ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ 3.30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਪਾਰਟੀ ਵਲੋਂ ਉਸ ਨੌਜਵਾਨ ਨੂੰ ਮੌਕੇ ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।ਥਾਣਾ ਮੁਖੀ ਨੇ ਆਖਿਆ ਕਿ ਦੋਸ਼ੀ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸ ਦੀ ਪਹਿਚਾਣ ਜਸਪਾਲ ਰਾਮ ਉਰਫ ਵਿੱਕੀ ਪੁੱਤਰ ਰਾਮ ਲੁਭਾਇਆ ਵਾਸੀ ਨਵੀਂ ਆਬਾਦੀ ਨਵਾਂਸ਼ਹਿਰ ਵਜੋਂ ਹੋਈ,ਥਾਣਾ ਮੁਖੀ ਨੇ ਆਖਿਆ ਕਿ ਦੋਸ਼ੀ ਨੌਜਵਾਨ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ। ਇਸ ਮੌਕੇ ਪੁਲਿਸ ਪਾਰਟੀ ਮੌਜੂਦ ਸੀ।