ਅੱਜ ਦਾ ਦਿਨ:
ਲੋਕ
ਅਵਾਜ਼
Lok Awaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home Punjab ਟੈਕਨੀਕਲ ਸਰਵਿਸਜ਼ ਯੂਨੀਅਨ ਨੇ  ਠੇਕਾ ਮੁਲਾਜ਼ਮ ਸੰਘਰਸ਼...

ਟੈਕਨੀਕਲ ਸਰਵਿਸਜ਼ ਯੂਨੀਅਨ ਨੇ  ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਆਗੂਆਂ ਤੇ ਵਰਕਰਾਂ ਨੂੰ ਮੋਗਾ ਰੈਲੀ ਵਿੱਚ ਜਾਣ ਤੋਂ ਪਹਿਲਾਂ ਪੁਲਿਸ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਇਸ਼ਾਰਿਆਂ ਤੇ ਗ੍ਰਿਫ਼ਤਾਰ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ

ਟੈਕਨੀਕਲ ਸਰਵਿਸਜ਼ ਯੂਨੀਅਨ ਨੇ  ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਆਗੂਆਂ ਤੇ ਵਰਕਰਾਂ ਨੂੰ ਮੋਗਾ ਰੈਲੀ ਵਿੱਚ ਜਾਣ ਤੋਂ ਪਹਿਲਾਂ ਪੁਲਿਸ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਇਸ਼ਾਰਿਆਂ ਤੇ ਗ੍ਰਿਫ਼ਤਾਰ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ
ਸ੍ਰੀ ਅਨੰਦਪੁਰ ਸਾਹਿਬ 26 ਨਵੰਬਰ,
              ਟੈਕਨੀਕਲ ਸਰਵਿਸਜ਼ ਯੂਨੀਅਨ  (ਰਜਿ.) ਦੇ ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਔਲਖ ਤੇ ਸੂਬਾ ਜਰਨਲ ਸਕੱਤਰ ਜਸਵਿੰਦਰ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਮਨਵਾਉਣ ਲਈ ਮੋਗਾ ਵਿਖੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਸੀ। ਪ੍ਰੰਤੂ ਪੁਲਿਸ ਪ੍ਰਸ਼ਾਸਨ ਵੱਲੋਂ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੂੰ ਰਾਤ ਸਮੇਂ ਘਰ ਵਿੱਚ ਜਾ ਕੇ ਨਜ਼ਰ ਬੰਦ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਇਸ਼ਾਰਿਆਂ ਤੇ  ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਆਗੂਆਂ ਅਤੇ ਵਰਕਰਾਂ ਨੂੰ ਗਿਰਫ਼ਤਾਰ ਕਰਕੇ ਦਹਿਸ਼ਤ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਥੇਬੰਦੀ ਸਮਝਦੀ ਹੈ ਕਿ ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਵਰਕਰਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਦਹਿਸ਼ਤ ਦਾ ਮਾਹੌਲ ਸਿਰਜਕੇ ਸੰਘਰਸ਼ ਨੂੰ ਬੰਦ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਜਥੇਬੰਦੀ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਇਸ ਘਿਨਾਉਣੀ ਕਾਰਵਾਈ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਆਗੂਆਂ ਤੇ ਵਰਕਰਾਂ ਨੂੰ ਤਰੁੰਤ ਰਿਹਾਅ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਆਮ ਆਦਮੀ ਪਾਰਟੀ ਦੇ ਲੀਡਰਾਂ ਵੱਲੋਂ ਇਹ ਵਾਅਦਾ ਕੀਤਾ ਗਿਆ ਸੀ ਕਿ ਆਪ ਸਰਕਾਰ ਬਣਨ ਉਪਰੰਤ ਹਰ ਤਰ੍ਹਾਂ ਦੇ ਠੇਕਾ ਮੁਲਾਜਮਾਂ ਨੂੰ ਵਿਭਾਗਾਂ ਵਿੱਚ ਲੈ ਕੇ ਰੈਗੂਲਰ ਕੀਤਾ ਜਾਵੇਗਾ, ਪਰ ਸਰਕਾਰ ਵਿੱਚ ਆਉਣ ਤੋਂ ਬਾਅਦ ਹੁਣ ਇਸ ਸਰਕਾਰ ਵੱਲੋਂ 4 ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਅਦ ਵੀ ਠੇਕਾ ਕਾਮਿਆਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਹੈ। ਠੇਕਾ ਮੁਲਾਜ਼ਮਾਂ ਵੱਲੋਂ ਅਨੇਕਾਂ ਵਾਰ  ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਵਿਧਾਇਕਾਂ ਰਾਹੀਂ ਮੰਗ-ਪੱਤਰ ਭੇਜ ਕੇ ਮੰਗ ਕੀਤੀ ਗਈ ਕਿ  ਠੇਕਾ ਮੁਲਾਜਮਾਂ ਨੂੰ ਵਿਭਾਗਾਂ ਵਿੱਚ ਸ਼ਾਮਲ ਕਰ ਕੇ ਰੈਗੂਲਰ ਕਰਨ ਦੇ ਵਾਅਦੇ ਨੂੰ ਪੂਰਾ ਕੀਤਾ ਜਾਵੇ। ਘੱਟੋ ਘੱਟ ਉਜਰਤ ਦੇ ਕਾਨੂੰਨ 1948 ਅਨੁਸਾਰ ਪੰਦਰਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਸ਼ਾਮਲ ਕਰਕੇ ਗੁਜਾਰੇ ਯੋਗ ਤਨਖਾਹ ਨਿਸ਼ਚਿਤ ਕੀਤੀ ਜਾਵੇ, ਵੱਖ ਵੱਖ ਵਿਭਾਗਾਂ ’ਚ ਕੰਮ ਕਰਦੇ ਇਨਲਿਸਟਮੈਂਟ/ਆਉਟਸੋਰਸਡ ਮੁਲਾਜਮਾਂ ਨੂੰ ਤਜਰਬੇ ਦੇ ਅਧਾਰ ਤੇ ਵਿਭਾਗ ’ਚ ਮਰਜ ਕਰਕੇ ਪੱਕਾ ਰੁਜਗਾਰ ਦਿੱਤਾ ਜਾਵੇ। ਇਨਲਿਸਟਮੈਂਟ/ਆਊਟਸੋਰਸਡ ਵਰਕਰ ਜੋ ਕਿ ਠੇਕਾ ਪ੍ਰਣਾਲੀ ਦਾ ਸੰਤਾਪ ਭੋਗਦੇ ਹਨ, ਜਿਨ੍ਹਾਂ ਦੀ 58 ਸਾਲ ਉਮਰ ਹੋ ਗਈ ਹੈ, ਉਨ੍ਹਾਂ ਵੱਲੋਂ ਲਗਾਤਾਰ ਦਿੱਤੀਆਂ ਗਈਆਂ ਸੇਵਾਵਾਂ ਨੂੰ ਧਿਆਨ  ਵਿੱਚ ਰੱਖਦੇ ਹੋਏ ਉਨ੍ਹਾਂ ਕਾਮਿਆਂ ਦੇ ਵਾਰਸਾਂ ਨੂੰ ਵੀ ਪੱਕੀ ਨੌਕਰੀ ਦਿੱਤੀ ਜਾਵੇ, ਹਾਦਸਾ ਗ੍ਰਸਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਪੰਚਾਇਤੀ ਕਰਨ/ਨਿੱਜੀਕਰਨ, ਦੀਆਂ ਨੀਤੀਆਂ ਨੂੰ ਤੁਰੰਤ ਰੱਦ ਕੀਤਾ ਜਾਵੇ।  ਪੰਜਾਬ ਸਰਕਾਰ ਵੱਲੋਂ   ਮੰਗਾਂ ਦਾ ਹੱਲ ਕਰਨ ਦੀ ਬਜਾਏ ਸਗੋਂ ਆਗੂਆਂ ਤੇ ਵਰਕਰਾਂ ਨੂੰ ਗਿਰਫ਼ਤਾਰ ਕਰਕੇ ਥਾਣਿਆਂ ਵਿੱਚ ਬੰਦ ਕੀਤਾ ਜਾ ਰਿਹਾ ਹੈ। ਜੇਕਰ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਆਗੂਆਂ ਤੇ ਵਰਕਰਾਂ ਨੂੰ ਗਿਰਫ਼ਤਾਰ ਕਰਨਾ ਬੰਦ ਨਾ ਕੀਤਾ ਗਿਆ ਤਾਂ ਜਥੇਬੰਦੀ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੰਘਰਸ਼ ਪ੍ਰੋਗਰਾਮਾਂ  ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।