ਅੱਜ ਦਾ ਦਿਨ:
ਲੋਕ
ਅਵਾਜ਼
Lok Awaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home Punjab ਥੋੜ੍ਹੇ ਜਿਹੇ ਮੀਂਹ ਨੇ ਖਨੌਰੀ ਨੂੰ ਕੀਤਾ ਜਲਥਲ, ਨੈਸ਼...

ਥੋੜ੍ਹੇ ਜਿਹੇ ਮੀਂਹ ਨੇ ਖਨੌਰੀ ਨੂੰ ਕੀਤਾ ਜਲਥਲ, ਨੈਸ਼ਨਲ ਹਾਈਵੇ ਦੇ ਸੀਵਰੇਜ਼ ਪ੍ਰਬੰਧਾਂ ਦੀ ਖੋਲੀ ਪੋਲ

ਥੋੜ੍ਹੇ ਜਿਹੇ ਮੀਂਹ ਨੇ ਖਨੌਰੀ ਨੂੰ ਕੀਤਾ ਜਲਥਲ, ਨੈਸ਼ਨਲ ਹਾਈਵੇ ਦੇ ਸੀਵਰੇਜ਼ ਪ੍ਰਬੰਧਾਂ ਦੀ ਖੋਲੀ ਪੋਲ
ਨਿਕਾਸੀ ਦੇ ਨਾਕਸ ਪ੍ਰਬੰਧਾਂ ਕਾਰਨ ਲੋਕ ਹੋ ਰਹੇ ਹਨ ਪ੍ਰੇਸ਼ਾਨ 
 
ਸੰਗਰੂਰ-ਦਿੱਲੀ ਮੁੱਖ ਮਾਰਗ ’ਤੇ ਖੜ੍ਹੇ ਭਾਰੀ ਪਾਣੀ ਕਰਕੇ ਬਣੇ ਹੜ੍ਹਾਂ ਵਰਗੇ ਹਾਲਾਤ
 
ਵਿਸ਼ਵਕਰਮਾ ਟਰੱਕ ਮਾਰਕੀਟ ਦੇ ਪੁਰਾਣੇ ਤਾਜ ਕੰਪਲੈਕਸ ਦੀਆਂ ਕੱਚੀਆਂ ਗਲੀਆਂ ਨੇ ਧਾਰਿਆ ਝੀਲਾਂ ਦਾ ਰੂਪ
 
   ਖਨੌਰੀ, 11 ਅਕਤੂਬਰ ,
             ਖਨੌਰੀ ਵਿਖੇ ਹੋਈ  ਬਰਸਾਤ ਨੇ  ਨੈਸ਼ਨਲ ਹਾਈਵੇਅ ਦੇ ਸੀਵਰੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਨਾਕਸ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਇਸ ਹੋਈ ਬਰਸਾਤ ਨਾਲ ਸੰਗਰੂਰ-ਦਿੱਲੀ ਮੁੱਖ ਮਾਰਗ ’ਤੇ ਪਾਣੀ ਭਰ ਜਾਣ ਕਾਰਨ ਹੜ੍ਹਾਂ ਵਰਗੇ ਹਾਲਾਤ ਬਣ ਗਏ, ਜਦਕਿ ਵਿਸ਼ਵਕਰਮਾ ਟਰੱਕ ਮਾਰਕੀਟ ਦੇ ਪੁਰਾਣੇ ਤਾਜ ਕੰਪਲੈਕਸ ਦੀਆਂ ਕੱਚੀਆਂ ਗਲੀਆਂ ਵਿੱਚ ਬਰਸਾਤੀ ਪਾਣੀ ਇਕੱਠਾ ਹੋਣ ਨਾਲ ਉਨ੍ਹਾਂ ਨੇ ਵੀ ਝੀਲਾਂ ਦਾ ਰੂਪ ਧਾਰਨ ਕਰ ਲਿਆ ਹੈ।ਇਸ ਸਥਿਤੀ ਨੇ ਜਿੱਥੇ ਸ਼ਹਿਰ ਦੇ ਨਿਕਾਸੀ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕੀਤੇ ਹਨ, ਉੱਥੇ ਹੀ ਸਬੰਧਤ ਵਿਭਾਗਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਵੀ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਮੀਂਹ ਪੈਣ ਤੋਂ ਬਾਅਦ ਸੰਗਰੂਰ-ਦਿੱਲੀ ਮੁੱਖ ਮਾਰਗ ’ਤੇ ਪਾਣੀ ਇਕੱਠਾ ਹੋਣ ਕਾਰਨ ਜਿਥੇ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਉਥੇ ਪੈਦਲ ਲੱਘਣਾ ਤਾਂ ਦੂਰ ਰਿਹਾ ਦੋ ਪਹੀਆਂ ਵਾਹਨਾਂ ਦੀ ਆਵਾਜਾਈ ਵੀ ਬੰਦ ਹੋ ਜਾਂਦੀ ਹੈ। ਵਿਸ਼ਵਕਰਮਾ ਟਰੱਕ ਮਾਰਕੀਟ ਦੇ ਪੁਰਾਣੇ ਤਾਜ ਕੰਪਲੈਕਸ ਦੀਆਂ ਕੱਚੀਆਂ ਗਲੀਆਂ ਦੀ ਹਾਲਤ ਵੀ ਮੀਂਹ ਪੈਣ ਤੋਂ ਬਾਅਦ ਕਾਫੀ ਤਰਸਯੋਗ ਬਣ ਜਾਂਦੀ ਹੈ। ਗਲੀਆਂ ਵਿੱਚ ਪਾਣੀ ਇਕੱਠਾ ਹੋਣ ਕਾਰਨ ਇਸ ਇਲਾਕੇ ਵਿੱਚ ਕਾਰੋਬਾਰ ਕਰਨ ਵਾਲਿਆਂ ਅਤੇ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਆਉਣ-ਜਾਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।  ਸ਼ਹਿਰ ਦੇ ਮੁੱਖ ਮਾਰਗ ਅਤੇ ਵਪਾਰਕ ਇਲਾਕਿਆਂ ਵਿੱਚ ਮੀਂਹ ਦੇ ਪਾਣੀ ਦਾ ਇਕੱਠਾ ਹੋਣਾ ਸਬੰਧਤ ਵਿਭਾਗਾਂ ਦੀ ਜ਼ਿੰਮੇਵਾਰੀ ਅਤੇ ਤਿਆਰੀ ’ਤੇ ਸਵਾਲ ਖੜ੍ਹੇ ਕਰਦਾ ਹੈ। ਬਰਸਾਤੀ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਲਈ ਪਹਿਲਾਂ ਤੋਂ ਪ੍ਰਬੰਧ ਕਰਨਾ ਅਤੇ ਸੀਵਰੇਜ ਪ੍ਰਣਾਲੀ ਦੀ ਸਫ਼ਾਈ ਤੇ ਜਾਂਚ ਕਰਨਾ ਜ਼ਰੂਰੀ ਹੁੰਦਾ ਹੈ। ਜੇਕਰ ਨਿਕਾਸੀ ਪ੍ਰਣਾਲੀ ਪਾਣੀ ਦੇ ਵਹਾਅ ਨੂੰ ਸੰਭਾਲਣ ਵਿੱਚ ਅਸਮਰੱਥ ਰਹਿੰਦੀ ਹੈ ਤਾਂ ਥੋੜ੍ਹੀ ਜਿਹੀ ਬਾਰਿਸ਼ ਵੀ ਆਮ ਜਨਜੀਵਨ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਲਾਕੇ ਦੇ ਲੋਕਾਂ ਦੀ ਮੰਗ ਹੈ ਕਿ ਸਬੰਧਤ ਵਿਭਾਗ ਮੌਕੇ ਦਾ ਜਾਇਜ਼ਾ ਲੈ ਕੇ ਪਾਣੀ ਦੀ ਨਿਕਾਸੀ ਲਈ ਤੁਰੰਤ ਢੁੱਕਵੇਂ ਕਦਮ ਚੁੱਕਣ ਅਤੇ ਸੰਗਰੂਰ-ਦਿੱਲੀ ਮੁੱਖ ਮਾਰਗ ’ਤੇ ਪਾਣੀ ਖੜ੍ਹਨ ਦੀ ਸਮੱਸਿਆ ਦਾ ਸਥਾਈ ਹੱਲ ਕੱਢਣ ਦੇ ਨਾਲ-ਨਾਲ ਵਿਸ਼ਵਕਰਮਾ ਟਰੱਕ ਮਾਰਕੀਟ ਦੇ ਪੁਰਾਣੇ ਤਾਜ ਕੰਪਲੈਕਸ ਦੀਆਂ ਕੱਚੀਆਂ ਗਲੀਆਂ ਨੂੰ ਪੱਕਾ ਕਰਨ ਅਤੇ ਉੱਥੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕਰਨ ਦੀ ਵੱਡੀ ਲੋੜ ਹੈ। ਲੋਕਾਂ ਨੇ ਮੰਗ ਕੀਤੀ ਕਿ ਨੈਸ਼ਨਲ ਹਾਈਵੇਅ ਦੇ ਸੀਵਰੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਪ੍ਰਣਾਲੀ ਦੀ ਜਾਂਚ ਕਰਵਾਈ ਜਾਵੇ, ਪਾਣੀ ਦੀ ਨਿਕਾਸੀ ਵਿੱਚ ਆ ਰਹੀਆਂ ਰੁਕਾਵਟਾਂ ਦੂਰ ਕੀਤੀਆਂ ਜਾਣ ਅਤੇ ਪੁਰਾਣੇ ਤਾਜ ਕੰਪਲੈਕਸ ਦੀਆਂ ਗਲੀਆਂ ਦੀ ਹਾਲਤ ਸੁਧਾਰੀ ਜਾਵੇ। ਜੇਕਰ ਸਮੇਂ ਸਿਰ ਢੁੱਕਵੇਂ ਕਦਮ ਨਾ ਚੁੱਕੇ ਗਏ ਤਾਂ ਹਰ ਬਾਰਿਸ਼ ਦੌਰਾਨ ਇਹੀ ਸਮੱਸਿਆ ਮੁੜ ਪੈਦਾ ਹੋਣ ਦੀ ਸੰਭਾਵਨਾ ਬਣੀ ਰਹੇਗੀ। ਜੀ